World

ਮੋਗਾ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ,ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

ਮੋਗਾ : ਮੋਗਾ ਦੇ ਪਿੰਡ ਕਪੂਰੇ ਤੋਂ ਤਿੰਨ ਵਰ੍ਹੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਰਾਜਿੰਦਰ ਸਿੰਘ (26) ਦੀ ਲੰਘੀ ਰਾਤ ਕੈਨੇਡਾ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਤੜਕਸਾਰ ਇਹ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ।

ਮ੍ਰਿਤਕ ਦੇ ਪਿਤਾ ਆਤਮਾ ਸਿੰਘ ਅਤੇ ਚਾਚਾ ਬਲਜਿੰਦਰ ਸਿੰਘ ਸੰਮਤੀ ਮੈਂਬਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਟਰੱਕ ਚਾਲਕ ਸੀ ਅਤੇ ਟਰੱਕ ਦੇ ਅਚਾਨਕ ਹਾਦਸਾਗ੍ਰਸਤ ਹੋਣ ਕਰ ਕੇ ਮੌਤ ਦੇ ਮੂੰਹ ਚਲਾ ਗਿਆ।ਇਸ ਦੁੱਖ ਦੀ ਘੜੀ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਾ. ਹਰਜੋਤਕਮਲ ਵਿਧਾਇਕ ਮੋਗਾ, ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ ਹੈ।