India News

ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ’ਚ ਹੀ ਬਣਾਏ ਖੇਤੀ ਕਾਨੂੰਨ: ਤੋਮਰ

ਸਹਾਰਨਪੁਰ– ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਵਿਜੇ ਪਾਲ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਉਪਭੋਗਤਾਵਾਂ ਦੇ ਵਿਚੋਂ ਵਿਚੋਲਿਆਂ ਨੂੰ ਹਟਾਉਣ ਲਈ ਨਵੇਂ ਤਿੰਨ ਖੇਤੀ ਕਾਨੂੰਨ ਬਣਾਏ ਹਨ, ਜੋ ਕਿਸਾਨਾਂ ਦੇ ਹਿੱਤ ’ਚ ਹਨ। 

ਤੋਮਰ ਸ਼ੁੱਕਰਵਾਰ ਨੂੰ ਇਥੇ ਕਿਸਾਨ ਸੰਵਾਦ ਪ੍ਰੋਗਰਾਮ ’ਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਵੱਡੇ ਕਿਸਾਨ ਨੇਤਾ ਸ਼ਰਦ ਜੋਸ਼ੀ, ਚੌਧਰੀ ਮਹਿੰਦਰ ਸਿੰਘ ਟਿਕੈਤ ਅਤੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਣ ਸਿੰਘ ਤਕ ਕਰ ਵਿਚੋਲਿਆਂ ਨੂੰ ਹਟਾਉਣ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਸੰਬੰਧੀ ਬਿੱਲ ਆਉਣ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਉਨ੍ਹਾਂ ਦਾ ਸਵਾਗ ਕੀਤਾ ਸੀ ਪਰ ਵਿਰੋਧੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਾਰਾਜ਼ਗੀ ਕਾਰਨ ਇਨ੍ਹਾਂ ਕਾਨੂੰਨਾਂ ਦਾ ਰਾਜਨੀਤਿਕ ਆਧਾਰ ’ਤੇ ਹੁਣ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਜਦਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਤੋਂ ਫਾਇਦਾ ਹੋਣ ਵਾਲਾ ਹੈ ਅਤੇ ਮੁੱਠੀ ਭਰ ਲੋਕਾਂ ਨੂੰ ਛੱਡ ਕੇ ਦੇਸ਼ ਦੇ ਹੋਰ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦਾ ਲਾਭ ਹੋ ਰਿਹਾ ਹੈ ਅਤੇ ਉਹ ਇਨ੍ਹਾਂ ਨੂੰ ਆਪਣੇ ਹਿੱਤਾਂ ’ਚ ਮੰਨਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਦਲਾਂ ਨੂੰ ਖੁਸ਼ ਕਰਨ ਲਈ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਵੇਗੀ। 
ਭਾਜਪਾ ਦੇ ਵੱਡੇ ਕਿਸਾਨ ਨੇਤਾ ਸਾਂਸਦ ਵਿਜੇ ਪਾਲ ਸਿੰਘ ਤੋਮਰ ਨੇ ਸਹਾਰਨਪੁਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਖੇਤਰਾਂ- ਬੇਹਟ, ਸਹਾਰਨਪੁਰ ਦੇਹਾਤ, ਨਕੁਡ ਅਤੇ ਗੰਗੋਹ ’ਚ ਕਿਸਾਨ ਸੰਵਾਦ ਪ੍ਰੋਗਰਾਮਾਂ ਤਹਿਤ ਕਿਸਾਨਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਕਿਸਾਨਾਂ ’ਚ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਰਫ ਰਾਜਨੀਤੀ ਕਾਰਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।