India News

ਰਾਹੁਲ ਗਾਂਧੀ ਨੇ ਪੰਜਾਬ ਦੇ ਨਵੇਂ CM ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ-ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਪੰਜਾਬ ਦੇ ਨਵੇਂ ਸੀ.ਐੱਮ. ਦੇ ਤੌਰ ‘ਤੇ ਚਰਨਜੀਤ ਸਿੰਘ ਚੰਨੀ ਦੇ ਨਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

 

ਪੰਜਾਬ ਕਾਂਗਰਸ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਿਆ ਹੈ। ਰਾਹੁਲ ਗਾਂਧੀ ਨੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਜਾਰੀ ਰੱਖਣਾ ਚਾਹੀਦਾ। ਉਨ੍ਹਾਂ ਦਾ ਭਰੋਸਾ ਸਭ ਤੋਂ ਉੱਤੇ ਹੈ।