India News

ਰਾਹੁਲ ਦੀ ਮੌਜੂਦਗੀ ’ਚ ਕੈਪਟਨ ਨੇ ਕੀਤਾ ਬਰਗਾੜੀ ਦੇ ਮ੍ਰਿਤਕਾਂ ਦੀ ਯਾਦਗਾਰ ਉਸਾਰਨ ਦਾ ਐਲਾਨ

ਬਰਗਾੜੀ (ਫ਼ਰੀਦਕੋਟ)
ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ’ਚ ਇੱਕ ਚੋਣ–ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਮਾਰੇ ਗਏ ਵਿਅਕਤੀਆਂ ਦੀ ਯਾਦਗਾਰ ਕਾਇਮ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਣਦੀ ਹੈ।
ਸ੍ਰੀ ਰਾਹੁਲ ਗਾਂਧੀ ਨੇ ਆਪਣਾ ਧਿਆਨ ਜ਼ਿਆਦਾਤਰ ਪ੍ਰਧਾਨ ਮੰਤਰੀ ਮੋਦੀ ਉੱਤੇ ਸਿਆਸੀ ਹਮਲੇ ਕਰਨ ਅਤੇ ਕਾਂਗਰਸ ਵੱਲੋਂ ਤਿਆਰ ਕੀਤੀਆਂ ਭਲਾਈ ਯੋਜਨਾਵਾਂ ਦੇ ਵੇਰਵੇ ਦੇਣ ਉੱਤੇ ਕੇਂਦ੍ਰਿਤ ਰੱਖਿਆ। ਉਨ੍ਹਾਂ ਬੇਅਦਬੀ ਕਾਂਡ ਦਾ ਐਂਵੇਂ ਸੰਖੇਪ ਜਿਹਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜ਼ਿੰਮੇਵਾਰੀ ਤੈਅ ਕਰੇਗੀ। ਸ੍ਰੀ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ–ਭਾਜਪਾ ਦਾ ਕੋਈ ਜ਼ਿਕਰ ਨਹੀਂ ਕੀਤਾ।