ਫ਼ਰੀਦਕੋਟ: ਬੇਅਦਬੀ ਮਾਮਲਿਆਂ ’ਚ ਗ੍ਰਿਫ਼ਤਾਰ ਚਾਰ ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਸੰਨੀ, ਰਣਜੀਤ ਸਿੰਘ ਭੋਲਾ, ਸ਼ਕਤੀ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿੱਚ ਲਗਾਈ ਗਈ ਜ਼ਮਾਨਤ ਦੀ ਦਰਖ਼ਾਸਤ ਨੂੰ ਮਾਨਯੋਗ ਅਦਾਲਤ ਵੱਲੋਂ ਮਨਜੂਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਜੁਡੀਸ਼ੀਅਲ ਰਿਮਾਂਡ ’ਤੇ ਚੱਲ ਰਹੇ ਬਾਕੀ ਦੋ ਡੇਰਾ ਪ੍ਰੇਮੀਆਂ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਵੱਲੋਂ ਵੀ ਆਪਣੀ ਜ਼ਮਾਨਤ ਲਈ ਦਰਖ਼ਾਸਤ ਲਗਾਈ ਗਈ ਸੀ ਜਿਸ ਨੂੰ ਅਦਾਲਤ ਪਹਿਲਾਂ ਰੱਦ ਕਰ ਚੁੱਕੀ ਹੈ।