Punjab News

ਵੱਡੀ ਖ਼ਬਰ : ਬੰਬੀਹਾ ਗਰੁੱਪ ਮਗਰੋਂ ‘ਵਿੱਕੀ ਮਿੱਡੂਖੇੜਾ’ ਦੇ ਕਤਲ ਬਾਰੇ ਹੁਣ ਬਿਸ਼ਨੋਈ ਗਰੁੱਪ ਨੇ ਪਾਈ ਪੋਸਟ

ਚੰਡੀਗੜ੍ਹ : ਮੋਹਾਲੀ ਦੇ ਸੈਕਟਰ-71 ਵਿਖੇ ਸ਼ਨੀਵਾਰ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸ. ਓ. ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ। ਬੰਬੀਹਾ ਗਰੁੱਪ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਬਾਰੇ ਫੇਸਬੁੱਕ ‘ਤੇ ਪੋਸਟ ਪਾਈ ਗਈ ਹੈ, ਜਿਸ ‘ਚ ਉਸ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ।

 

ਲਾਰੈਂਸ ਬਿਸ਼ਨੋਈ ਗਰੁੱਪ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਵਿੱਕੀ ਮਿੱਡੂਖੇੜਾ ਦੀ ਕਮੀ ਕਦੇ ਪੂਰੀ ਨਹੀਂ ਹੋਵੇਗੀ ਅਤੇ ਉਸ ਦਾ ਸਾਡੇ ਅਪਰਾਧਾਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਪੋਸਟ ‘ਚ ਲਿਖਿਆ ਗਿਆ ਹੈ ਕਿ ਹੁਣ ਜ਼ਿਆਦਾ ਨਹੀਂ ਬੋਲਾਂਗੇ ਅਤੇ ਕਰ ਕੇ ਦਿਖਾਵਾਂਗੇ। ਜੋ ਵੀ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਜ਼ਿੰਮੇਵਾਰ ਹੈ, ਉਹ ਵੀ ਆਪਣੀ ਮੌਤ ਦੀ ਤਿਆਰੀ ਕਰ ਲਵੇ ਅਤੇ ਥੋੜ੍ਹੇ ਦਿਨਾਂ ‘ਚ ਨਤੀਜਾ ਮਿਲ ਜਾਵੇਗਾ।

 

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਵਿੱਕੀ ਮਿੱਡੂਖੇੜਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਇੱਥੇ ਇਕ ਪ੍ਰਾਪਰਟੀ ਡੀਲਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਕਾਰ ਵਿਚ ਬੈਠਣ ਲੱਗਾ ਸੀ।

 

ਇਸ ਦੌਰਾਨ ਹਮਲਾਵਰਾਂ ਨੇਵਿੱਕੀ ਮਿੱਡੂਖੇੜਾ ’ਤੇ ਅੰਨ੍ਹਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਖੂਨ ਨਾਲ ਲਥਪਥ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।