India News

ਸ਼ੁਭੇਂਦੁ ਅਧਿਕਾਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਈ ਗੱਲ

ਨਵੀਂ ਦਿੱਲੀ- ਪੱਛਮੀ ਬੰਗਾਲ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸ਼ੁਭੇਂਦੁ ਅਧਿਕਾਰੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਧਿਕਾਰੀ ਨੇ ਮੋਦੀ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਗਲਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਦੌਰਾਨ ਕਈ ਮੁੱਦਿਆਂ ‘ਤੇ ਗੱਲਬਾਤ ਹੋਈ।

ਪੱਛਮੀ ਬੰਗਾਲ ‘ਚ ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ ਅਧਿਕਾਰੀ ਪਹਿਲੀ ਵਾਰ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਪੱਛਮੀ ਬੰਗਾਲ ‘ਚ ਇਸ ਸਾਲ ਮਾਰਚ-ਅਪ੍ਰੈਲ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਨੰਦੀਗ੍ਰਾਮ ਸੀਟ ‘ਤੇ ਅਧਿਕਾਰੀ ਨੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਸਖ਼ਤ ਮੁਕਾਬਲੇ ‘ਚ ਹਰਾ ਦਿੱਤਾ ਸੀ।