Punjab News

ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੇ ਰਿਹਾਈ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੂੰ ਨਿਰਦੇਸ਼ ਦਿੱਤਾ  ਕਿ ਸੁਮੇਧ ਸੈਣੀ ਦੇ ਰਿਮਾਂਡ ’ਤੇ ਅਜੇ ਕੋਈ ਫ਼ੈਸਲਾ ਨਾ ਲਿਆ ਜਾਵੇ। ਉਸ ਤੋਂ ਬਾਅਦ ਹੁਕਮ ਜਾਰੀ ਕਰ ਦਿੱਤੇ ਕਿ ਸੁਮੇਧ ਸੈਣੀ ਨੂੰ ਜਲਦ ਰਿਹਾਅ ਕੀਤਾ ਜਾਵੇ।

 

ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਬੀਤੇ ਦਿਨ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਤੇ ਇਕ ਹੋਰ ਐੱਫ. ਆਈ. ਆਰ. ਦੇ ਸਬੰਧ ’ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਇਸ ਵਿਰੁੱਧ ਵੀਰਵਾਰ ਸਵੇਰੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਅਤੇ ਇਸ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਹਾਈਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ।