Punjab News

ਸਿੱਧੂ ਮੂਸੇਵਾਲਾ ਕਤਲ ਕਾਂਡ ਚ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਪਿਸਤੌਲ ਸਮੇਤ ਲਿਆ ਹਿਰਾਸਤ ’ਚ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ 13 ਦਿਨ ਪੁਲਸ ਰਿਮਾਂਡ ‘ਤੇ ਰੱਖਣ ਤੋਂ ਬਾਅਦ ਵੀ ਮਾਨਸਾ ਪੁਲਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ। ਹੁਣ ਤੱਕ ਮਾਨਸਾ ਪੁਲਸ ਕਰੀਬ ਅੱਧੀ ਦਰਜਨ ਵਿਅਕਤੀਆਂ ਨੂੰ ਬਾਹਰਲੀਆਂ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਚੁੱਕੀ ਹੈ ਪਰ ਪੁਲਸ ਨੇ ਇਸ ਸਬੰਧੀ ਕੋਈ ਵੀ ਜਾਣਕਾਰੀ ਅਜੇ ਨਹੀਂ ਦਿੱਤੀ।

ਪਤਾ ਲੱਗਾ ਹੈ ਕਿ ਮਾਨਸਾ ਪੁਲਸ ਨੇ ਪਿੰਡ ਭੰਮੇ ਖੁਰਦ ਦੇ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਹੈ, ਜਿਸ ਤੋਂ ਇਸ ਕੇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਨੇ ਇਸ ਤਰ੍ਹਾਂ ਦੀ ਕੋਈ ਵੀ ਗ੍ਰਿਫ਼ਤਾਰੀ ਜਾਂ ਕਿਸੇ ਵਿਅਕਤੀ ਨੂੰ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਸ ਤੇਜ਼ੀ ਤੇ ਬਾਰੀਕੀ ਨਾਲ ਕੰਮ ਕਰ ਰਹੀ ਹੈ ਪਰ ਸਮਾਂ ਆਉਣ ‘ਤੇ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ।