Punjab News

ਹਾਈਕੋਰਟ ’ਚ ਜੱਜਾਂ ਦੀ ਨਿਯੁਕਤੀ ’ਚ ਸਿੱਖਾਂ ਨੂੰ ਨਜ਼ਰਅੰਦਾਜ਼ ਕਰਨ ’ਤੇ ਸੁਖਬੀਰ ਬਾਦਲ ਨੇ PMO ਨੂੰ ਕੀਤੀ ਇਹ ਅਪੀਲ

ਚੰਡੀਗੜ੍: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਵੇਂ ਜੱਜਾਂ ਵਿਚ ਕਿਸੇ ਸਿੱਖ ਜੱਜ ਦੀ ਨਿਯੁਕਤੀ ਨਾ ਕਰਨ ’ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨੂੰ ਹੈਰਾਨ ਕਰਨ ਵਾਲਾ ਤੋਹਫ਼ਾ ਮਿਲਿਆ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਨਵੇਂ ਨਿਯੁਕਤ ਜੱਜਾਂ ਦੀ ਸੂਚੀ ’ਚ ਕਿਸੇ ਵੀ ਸਿੱਖ ਨੂੰ ਨਿਯੁਕਤ ਨਾ ਕਰਨਾ ਹੈਰਾਨ ਕਰਨ ਵਾਲੀ ਗੱਲ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਆਫਿਸ ਨੂੰ ਦਖ਼ਲ ਦੇਣ ਅਤੇ ਬੇਇਨਸਾਫ਼ੀ ਨੂੰ ਦੂਰ ਕਰਨ ਦੀ ਅਪੀਲ ਕਰਦਾ ਹਾਂ।