India News

ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ’ਤੇ ਲੱਗੇ ਮਿਲੇ ਖਾਲਿਸਤਾਨੀ ਝੰਡੇ, ਕੰਧਾਂ ’ਤੇ ਵੀ ਲਿਖਿਆ ‘ਖਾਲਿਸਤਾਨ’

ਧਰਮਸ਼ਾਲਾ– ਹਿਮਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਿਮਾਚਲ ਵਿਧਾਨ ਸਭਾ ਦੇ ਬਾਹਰ ਮੇਨ ਗੇਟ ’ਤੇ ਖਾਲਿਸਤਾਨੀ ਝੰਡੇ ਲੱਗੇ ਮਿਲੇ। ਪੁਲਸ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਅਤੇ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਝੰਡਿਆਂ ਨੂੰ ਉਤਾਰ ਦਿੱਤਾ। ਪੁਲਸ ਮੁਤਾਬਕ ਇੱਥੋਂ ਦੇ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੇਨ ਗੇਟ ’ਤੇ ਖਾਲਿਸਤਾਨੀ ਝੰਡੇ ਲੱਗੇ ਹੋਣ ਦੀ ਸੂਚਨਾ ਦਿੱਤੀ। ਪੁਲਸ ਇਸ ਮਾਮਲੇ ਦੀ ਜਾਂਚ ’ਚ ਗੰਭੀਰਤਾ ਨਾਲ ਜੁੱਟ ਗਈ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਦੀਆਂ ਕੰਧਾਂ ’ਤੇ ਵੀ ਖਾਲਿਸਤਾਨ ਲਿਖਿਆ ਗਿਆ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਕਿਸ ਨੇ ਇੱਥੇ ਲਾਏ ਹਨ। ਫਿਲਹਾਲ ਪੁਲਸ ਸਥਾਨਕ ਲੋਕਾਂ ਤੋਂ ਪੁੱਛ-ਗਿੱਛ ਕਰ ਕੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖ਼ਰਕਾਰ ਇਹ ਝੰਡੇ ਕਿਸ ਨੇ ਅਤੇ ਕਿਉਂ ਲਾਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਖੁਫੀਆ ਵਿਭਾਗ ਨੇ 26 ਮਾਰਚ ਨੂੰ ਹੀ ਇਸ ਦਾ ਅਲਰਟ ਜਾਰੀ ਕੀਤਾ ਸੀ। ਖੁਫੀਆ ਵਿਭਾਗ ਨੇ ਦੱਸਿਆ ਸੀ ਕਿ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਚੀਫ਼ ਗੁਰਪਤਵੰਤ ਪਨੂੰ ਨੇ ਚਿੱਠੀ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਸ਼ਿਮਲਾ ’ਚ ਖਾਲਿਸਤਾਨ ਦਾ ਝੰਡਾ ਲਹਿਰਾਏਗਾ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਝੰਡੇ ਕਿਸ ਨੇ ਲਾਏ ਹਨ। 