Punjab News

ਹੁਸ਼ਿਆਰਪੁਰ ਪੁਲਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ

ਅੰਮ੍ਰਿਤਸਰ : ਰਾਣਾ ਕੰਧੋਵਾਲੀਆ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੋਮਵਾਰ ਸਵੇਰੇ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਹੁਸ਼ਿਆਰਪੁਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ ਦਿੱਤਾ ਗਿਆ। ਇਸ ਮੌਕੇ ਅੰਮ੍ਰਿਤਸਰ ਅਦਾਲਤ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ।

ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਧੋਵਾਲੀਆਂ ਕਤਲ ਮਾਮਲੇ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਅਦਾਲਤ ‘ਚ ਤੀਜੀ ਵਾਰ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਬੀਤੀ 28 ਜੁਲਾਈ ਨੂੰ 6 ਜੁਲਾਈ ਤੱਕ ਅੰਮ੍ਰਿਤਸਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮਿਲਿਆ ਸੀ ਅਤੇ ਐੱਸ. ਐੱਸ. ਓ. ਸੀ. ਵੱਲੋਂ ਉਸ ਨੂੰ ਆਪਣੀ ਹਿਰਾਸਤ ‘ਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ।

ਫਿਰ 6 ਜੁਲਾਈ ਨੂੰ ਦੁਬਾਰਾ ਅੰਮ੍ਰਿਤਸਰ ਪੁਲਸ ਨੂੰ ਲਾਰੈਂਸ ਬਿਸ਼ਨੋਈ ਦਾ 11 ਜੁਲਾਈ ਤੱਕ ਰਿਮਾਂਡ ਮਿਲਿਆ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ‘ਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਨ ਲਈ ਹੁਸ਼ਿਆਰਪੁਰ ਤੇ ਮੁਕਤਸਰ ਸਾਹਿਬ ਦੀ ਪੁਲਸ ਪਹਿਲਾਂ ਹੀ ਪੁੱਜੀ ਹੋਈ ਸੀ।