Punjab News UK News

1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਰਾਹ ਹੋਇਆ ਪੱਧਰਾ: ਜੀ.ਕੇ.

ਚੰਡੀਗੜ੍ਹ,ਨਵੀਂ ਦਿੱਲੀ- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰੀਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਜਰੀਏ ਦਿੱਤੀ

 

ਉਨ੍ਹਾਂ ਕਿਹਾ ਕਿ 2018 ‘ਚ ਦਿੱਲੀ ਹਾਈਕੋਰਟ ‘ਚ ਇਸ ਬਾਬਤ ਉਨ੍ਹਾਂ ਇਕ ਪਟੀਸ਼ਨ ਪਾਈ ਸੀ, ਦਿੱਲੀ ਹਾਈਕੋਰਟ ਦੇ ਆਦੇਸ਼ ‘ਤੇ ਹੁਣ ਦਿੱਲੀ ਸਰਕਾਰ ਨੇ ਸਿਧਾਂਤਕ ਤੌਰ ‘ਤੇ ਨੌਕਰੀਆਂ ਦੇਣ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਦਿੱਲੀ ਸਰਕਾਰ ਦੇ ਮਾਲ ਮਹਿਕਮੇ ਦੇ DC ਸੰਜੀਵ ਖੇਰਵਾਲ ਨੇ ਜਾਗੋ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਂਝੇ ਵਫ਼ਦ ਨੂੰ ਦਿੱਤੀ।