India News
PM ਮੋਦੀ ਨੇ ਕੈਨੇਡੀਅਨ PM ਟਰੂਡੋ ਨਾਲ ਕੀਤੀ ਮੁਲਾਕਾਤ, ਵਪਾਰਕ ਸਬੰਧਾਂ ਨੂੰ ਲੈ ਕੇ ਹੋਈ ਗੱਲਬਾਤ
ਏਲਮਾਉ/ਜਰਮਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ7 ਸਿਖ਼ਰ ਸੰਮੇਲਨ ਦੌਰਾਨ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਦੋਸਤਾਨਾ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਰੱਖਿਆ ਅਤੇ ਅੱਤਵਾਦ ਨਾਲ ਨਜਿੱਠਣ ਦੇ ਮੁੱਦਿਆਂ ਨੂੰ ਵਧਾਉਣ ‘ਤੇ ਚਰਚਾ ਕੀਤੀ। […]
ਰਾਜਨਾਥ ਸਿੰਘ ਨੇ ਮਲੇਸ਼ੀਆਈ ਹਮਰੁਤਬਾ ਨਾਲ ਦੋ-ਪੱਖੀ ਸੰਬੰਧਾਂ ਤੇ ਗੱਲਬਾਤ ਕੀਤੀ
ਨਵੀਂ ਦਿੱਲੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਆਪਣੇ ਮਲੇਸ਼ੀਆਈ ਹਮਰੁਤਬਾ ਹਿਸ਼ਾਮੁਦੀਨ ਬਿਨ ਹੁਸੈਨ ਨਾਲ ਗੱਲਬਾਤ ਕੀਤੀ ਅਤੇ ਦੋਹਾਂ ਦੇਸ਼ਾਂ ਦਰਮਿਆਨ ਰੱਖਿਆ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੇ ਮੌਕਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਰਾਜਨਾਥ ਸਿੰਘ ਨੇ ਟਵੀਟ ਕੀਤਾ,”ਮਲੇਸ਼ੀਆ ਦੇ ਸੀਨੀਅਰ ਰੱਖਿਆ ਮੰਤਰੀ ਹਿਸ਼ਾਮੁਦੀਨ ਬਿਨ ਹੁਸੈਨ ਨਾਲ ਵੀਡੀਓ ਕਾਨਫਰੰਸ ਰਾਹੀਂ ਬਿਹਤਰੀਨ ਗੱਲਬਾਤ ਹੋਈ।” ਉਨ੍ਹਾਂ ਨੇ ਭਾਰਤ […]
ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਜੀ-7 ਸੰਮੇਲਨ ਚ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ
ਇਲਾਮਾਊ – ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੀ-7 ਸੰਮੇਲਨ ‘ਚ ਸਵਾਗਤ ਕੀਤਾ, ਜਿੱਥੇ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦੇ ਨੇਤਾ ਯੂਕ੍ਰੇਨ ‘ਤੇ ਰੂਸੀ ਹਮਲੇ, ਖੁਰਾਕ ਸੁਰੱਖਿਆ ਅਤੇ ਅੱਤਵਾਦ ਨਾਲ ਮੁਕਾਬਲਾ ਸਮੇਤ ਵੱਖ-ਵੱਖ ਮਹੱਤਵਪੂਰਨ ਗਲੋਬਲ ਮੁੱਦਿਆਂ ‘ਤੇ ਚਰਚਾ ਕਰਨਗੇ। ਸਕੋਲਜ਼ ਨੇ ਪ੍ਰਧਾਨ ਮੰਤਰੀ ਮੋਦੀ ਦਾ ਦੱਖਣੀ […]
ਰਾਜਨਾਥ ਨੇ ਫੌਜ ਦੇ ਤਿੰਨਾਂ ਅੰਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤਾ ਵਿਚਾਰ ਵਟਾਂਦਰਾ
ਨਵੀਂ ਦਿੱਲੀ– ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਫੌਜ ਵਿਚ ਭਰਤੀ ਲਈ ‘ਅਗਨੀਪਥ’ ਯੋਜਨਾ ਦੇ ਐਲਾਨ ਤੋਂ ਬਾਅਦ ਪੈਦਾ ਹੋਈ ਸਮੁੱਚੀ ਸਥਿਤੀ ’ਤੇ ਜ਼ਮੀਨੀ ਫੌਜ, ਸਮੁੰਦਰੀ ਫੌਜ ਅਤੇ ਹਵਾਈ ਫੌਜ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੀਟਿੰਗ ਵਿੱਚ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ. ਆਰ. ਚੌਧਰੀ, ਸਮੁੰਦਰੀ ਫੌਜ ਦੇ ਮੁਖੀ ਐਡਮਿਰਲ ਆਰ. […]
ਅਗਨੀਪਥ ਯੋਜਨਾ ਦੇ ਵਿਰੋਧ ’ਚ ਕਾਂਗਰਸ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਕੀਤਾ ‘ਸੱਤਿਆਗ੍ਰਹਿ’
ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਨੇ ਹਥਿਆਰਬੰਦ ਫੋਰਸ ਵਿਚ ਭਰਤੀ ਲਈ ਕੇਂਦਰ ਦੀ ਨਵੀਂ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਨੌਜਵਾਨਾਂ ਨਾਲ ਇਕਜੁੱਟਤਾ ਵਿਖਾਉਂਦੇ ਹੋਏ ਇੱਥੇ ਜੰਤਰ-ਮੰਤਰ ਵਿਖੇ ‘ਸੱਤਿਆਗ੍ਰਹਿ’ ਕੀਤਾ। ਕਾਂਗਰਸ ਨੇਤਾਵਾਂ ਅਤੇ ਸਮਰਥਕਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਅਗਨੀਪਥ ਯੋਜਨਾ ਦੇਸ਼ ਦੇ ਨੌਜਵਾਨਾਂ […]
ਦੇਸ਼ ਚ ਕੋਰੋਨਾ ਦੇ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 23 ਮਰੀਜ਼ਾਂ ਦੀ ਹੋਈ ਮੌਤ
ਨਵੀਂ ਦਿੱਲੀ – ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 13,216 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 4,32,83,793 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 68,108 ‘ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। 113 ਦਿਨਾਂ ਚ […]
ਆਸਾਮ ਚ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋਈ, 2930 ਪਿੰਡਾਂ ਦੇ 19 ਲੱਖ ਲੋਕ ਪ੍ਰਭਾਵਿਤ
ਗੁਹਾਟੀ – ਆਸਾਮ ‘ਚ ਸਾਰੀਆਂ ਵੱਡੀਆਂ ਨਦੀਆਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗਣ ਨਾਲ ਹੜ੍ਹ ਦੀ ਸਥਿਤੀ ਭਿਆਨਕ ਹੋ ਗਈ ਹੈ ਅਤੇ ਹੜ੍ਹ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 54 ਹੋ ਗਈ ਹੈ। ਸੂਬੇ ਦੇ ਕਈ ਹਿੱਸਿਆਂ ‘ਚ ਲਗਾਤਾਰ ਮੀਂਹ ਪੈਣ ਕਾਰਨ ਕਈ ਥਾਂਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ […]
ਦੇਸ਼ ’ਚ ਅਗਨੀਪਥ ਯੋਜਨਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਰਮਿਆਨ ਰਾਜਨਾਥ ਨੇ ਦਿੱਤਾ ਬਿਆਨ
ਨਵੀਂ ਦਿੱਲੀ– ‘ਅਗਨੀਪਥ’ ਯੋਜਨਾ ਨੂੰ ਲੈ ਕੇ ਦੇਸ਼ ਭਰ ’ਚ ਹੋ ਰਹੇ ਤਿੱਖੇ ਵਿਰੋਧ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਯੋਜਨਾ ਦਾ ਬਚਾਅ ਕਰਦੇ ਹੋਏ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਸਾਬਕਾ ਫ਼ੌਜੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਲਾਗੂ ਕੀਤਾ ਗਿਆ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਸਿਆਸੀ ਕਾਰਨਾਂ ਕਰ ਕੇ […]
ਅਗਨੀਪਥ ਯੋਜਨਾ; ਦੇਸ਼ ਭਰ ’ਚ ਉਬਾਲ ਦਰਮਿਆਨ ਸੁਪਰੀਮ ਕੋਰਟ ਪੁੱਜਾ ਮਾਮਲਾ
ਨਵੀਂ ਦਿੱਲੀ– ਕੇਂਦਰ ਸਰਕਾਰ ਦੀ ‘ਅਗਨੀਪਥ ਭਰਤੀ ਯੋਜਨਾ’ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ’ਚ ਉਬਾਲ ਹੈ। ਇਸ ਯੋਜਨਾ ਨੂੰ ਲੈ ਕੇ ਨੌਜਵਾਨ ਸੜਕਾਂ ’ਤੇ ਉਤਰ ਆਏ ਹਨ। ਇਸ ਦਰਮਿਆਨ ਹੁਣ ਇਹ ਮਾਮਲਾ ਸੁਪਰੀਮ ਕੋਰਟ ’ਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ’ਚ ਵਕੀਲ ਵਲੋਂ ਇਸ ਬਾਬਤ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ […]