India News

PM ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਉਨ੍ਹਾਂ ਦੇ 77ਵੇਂ ਜਨਮ ਦਿਨ ’ਤੇ ਸ਼ਨੀਵਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਕਲਾ ਅਤੇ ਲੀਡਰਸ਼ਿਪ ਲਈ ਉਨ੍ਹਾਂ ਦਾ ਕਾਫੀ ਸਨਮਾਨ ਕੀਤਾ ਜਾਂਦਾ ਹੈ। ਦੱਸ ਦੇਈਏ ਰਾਮਨਾਥ ਕੋਵਿੰਦ 2017 ਤੋਂ 2022 ਦਰਮਿਆਨ ਭਾਰਤ ਦੇ ਰਾਸ਼ਟਰਪਤੀ ਰਹੇ। 

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਰਾਮਨਾਥ ਕੋਵਿੰਦ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਸ਼ਾਸਨ ਕਲਾ ਅਤੇ ਲੀਡਰਸ਼ਿਪ ਲਈ ਉਨ੍ਹਾਂ ਦਾ ਕਾਫੀ ਸਨਮਾਨ ਕੀਤਾ ਜਾਂਦਾ ਹੈ। ਭਾਰਤ ਦੇ ਰਾਸ਼ਟਰਪਤੀ ਦੇ ਤੌਰ ’ਤੇ ਉਨ੍ਹਾਂ ਨੇ ਗਰੀਬਾਂ ਦੇ ਸਸ਼ਕਤੀਕਰਨ ਨੂੰ ਸਰਵਉੱਚ ਮਹੱਤਵ ਦਿੱਤਾ। ਉਨ੍ਹਾਂ ਦੀ ਲੰਮੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।’’